HomeBreaking Newsਪੰਜਾਬ 'ਚ 19 ਟੋਲ ਪਲਾਜ਼ੇ ਕੀਤੇ ਬੰਦ, ਲੋਕਾਂ ਨੂੰ ਮਿਲੀ ਰਾਹਤ

ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ, ਲੋਕਾਂ ਨੂੰ ਮਿਲੀ ਰਾਹਤ

ਸੂਬੇ ਦੇ ਲੋਕਾਂ ਨੂੰ ਆਰਥਿਕ ਰਾਹਤ ਦੇਣ ਅਤੇ ਸੜਕਾਂ ‘ਤੇ ਸਫ਼ਰ ਨੂੰ ਸੁਖਾਲ਼ਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਟੋਲ ਪਲਾਜ਼ੇ ਬੰਦ ਕਰਨ ਦੇ ਕਦਮ ਚੁੱਕੇ ਗਏ। ਪੰਜਾਬ ਸਰਕਾਰ ਵੱਲੋਂ ਹੁਣ ਤੱਕ 19 ਟੋਲ ਪਲਾਜ਼ੇ ਬੰਦ ਕਰਵਾਏ ਜਾ ਚੁੱਕੇ ਹਨ। ਇਨ੍ਹਾਂ 19 ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਦੇ ਲੱਖਾਂ ਯਾਤਰੀਆਂ ਨੂੰ ਹਰ ਰੋਜ਼ ਲਗਭਗ ₹65 ਲੱਖ ਦੀ ਸਿੱਧੀ ਬੱਚਤ ਹੋ ਰਹੀ ਹੈ, ਜੋ ਸਾਲਾਨਾ ₹225 ਕਰੋੜ ਦੇ ਭਾਰੀ-ਭਰਕਮ ਅੰਕੜੇ ਵਿੱਚ ਬਦਲ ਜਾਂਦੀ ਹੈ।

ਇਸ ਫ਼ੈਸਲੇ ਦਾ ਮਕਸਦ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ, ਨਿੱਜੀ ਵਾਹਨ ਚਾਲਕਾਂ ਅਤੇ ਵਪਾਰਕ ਵਾਹਨਾਂ ਨੂੰ ਟੋਲ ਫ਼ੀਸ ਦੇ ਖ਼ਰਚੇ ਤੋਂ ਰਾਹਤ ਦੇਣਾ ਹੈ। ਸਰਕਾਰ ਦਾ ਕਹਿਣਾ ਹੈ ਕਿ ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੀ ਜੇਬ ‘ਤੇ ਪੈਣ ਵਾਲਾ ਬੋਝ ਘਟਿਆ ਹੈ ਅਤੇ ਉਨ੍ਹਾਂ ਨੂੰ ਸਫ਼ਰ ਦੌਰਾਨ ਆਰਥਿਕ ਲਾਭ ਮਿਲਿਆ ਹੈ।

ਟੋਲ ਫ਼ੀਸ ਤੋਂ ਮਿਲਣ ਵਾਲੀ ਰਾਹਤ ਉਨ੍ਹਾਂ ਲੋਕਾਂ ਲਈ ਖ਼ਾਸ ਮਹੱਤਵ ਰੱਖਦੀ ਹੈ, ਜਿਹੜੇ ਕੰਮਕਾਜ, ਕਾਰੋਬਾਰ ਜਾਂ ਹੋਰ ਜ਼ਰੂਰੀ ਕੰਮਾਂ ਲਈ ਹਰ ਰੋਜ਼ ਇਨ੍ਹਾਂ ਸੜਕਾਂ ਤੋਂ ਲੰਘਦੇ ਹਨ। ਪਹਿਲਾਂ ਉਨ੍ਹਾਂ ਨੂੰ ਇੱਕੋ ਰਸਤੇ ‘ਤੇ ਆਉਣ-ਜਾਣ ਦੌਰਾਨ ਟੋਲ ਫ਼ੀਸ ਦੇਣੀ ਪੈਂਦੀ ਸੀ, ਜਿਸ ਨਾਲ ਮਹੀਨਾਵਾਰ ਖ਼ਰਚਾ ਵਧ ਜਾਂਦਾ ਸੀ। ਹੁਣ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਵਾਲੇ ਰਸਤਿਆਂ ‘ਤੇ ਟੋਲ ਫ਼ੀਸ ਨਾ ਲੱਗਣ ਕਾਰਨ ਵਾਹਨ ਚਾਲਕਾਂ ਨੂੰ ਸਿੱਧੀ ਵਿੱਤੀ ਰਾਹਤ ਮਿਲ ਰਹੀ ਹੈ।

ਸੂਬੇ ਦੇ ਕਈ ਮੁੱਖ ਮਾਰਗਾਂ ‘ਤੇ ਮਿਲੀ ਰਾਹਤ

ਪੰਜਾਬ ਸਰਕਾਰ ਵੱਲੋਂ ਪਟਿਆਲਾ-ਸਮਾਣਾ, ਲੁਧਿਆਣਾ-ਮਾਲੇਰਕੋਟਲਾ-ਸੰਗਰੂਰ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ, ਕੀਰਤਪੁਰ ਸਾਹਿਬ-ਨੰਗਲ-ਊਨਾ, ਮੋਗਾ-ਕੋਟਕਪੂਰਾ ਅਤੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਵਰਗੇ ਮਾਰਗਾਂ ‘ਤੇ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਹੋਰ ਸੂਬਾਈ ਮਾਰਗਾਂ ‘ਤੇ ਵੀ ਟੋਲ ਵਸੂਲੀ ਬੰਦ ਕੀਤੀ ਗਈ ਹੈ।

ਇਨ੍ਹਾਂ ਮਾਰਗਾਂ ਦੀ ਵਰਤੋਂ ਕਰਨ ਵਾਲੇ ਆਮ ਲੋਕਾਂ ਦੇ ਨਾਲ-ਨਾਲ ਵਪਾਰਕ ਵਾਹਨਾਂ ਨੂੰ ਵੀ ਲਾਭ ਮਿਲਿਆ ਹੈ। ਇਸਦੇ ਨਾਲ ਹੀ ਟੋਲ ਪਲਾਜ਼ਿਆਂ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਘਟਣ ਨਾਲ ਆਵਾਜਾਈ ਵੀ ਸੁਖਾਲ਼ੀ ਹੋਈ ਹੈ।

ਲੋਕਾਂ ਨੂੰ ਰਾਹਤ ਦੇਣ ਦੇ ਯਤਨਾਂ ‘ਤੇ ਸਰਕਾਰ ਦਾ ਜ਼ੋਰ

ਪੰਜਾਬ ਵਿੱਚ ਇਹਨਾਂ ਟੋਲ ਪਲਾਜ਼ਿਆਂ ਦਾ ਬੰਦ ਹੋਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਇੱਕ ਇਤਿਹਾਸਕ ਅਤੇ ਇਨਕਲਾਬੀ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨੇ ਆਮ ਜਨਤਾ ਨੂੰ ਸਿੱਧੀ ਅਤੇ ਵੱਡੀ ਰਾਹਤ ਦਿੱਤੀ ਹੈ। ਇਹ ਫ਼ੈਸਲਾ ਸਿਰਫ ਇੱਕ ਪ੍ਰਸ਼ਾਸਨਿਕ ਕਾਰਵਾਈ ਨਹੀਂ ਹੈ, ਸਗੋਂ ਇਹ ਆਮ ਲੋਕਾਂ ਦੀਆਂ ਜੇਬਾਂ ‘ਤੇ ਪੈਣ ਵਾਲੇ ਬੇਲੋੜੇ ਬੋਝ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਮੀਲ ਪੱਥਰ ਹੈ।

 

READ MORE: ਪੰਜਾਬ ਵਿੱਚ ਮੁਫ਼ਤ ਬਿਜਲੀ ਦੀ ਸਹੂਲਤ: 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ

RELATED ARTICLES

LEAVE A REPLY

Please enter your comment!
Please enter your name here

Most Popular

Recent Comments