Homeराज्यपंजाबਮੁੱਖ ਮੰਤਰੀ ਸਿਹਤ ਯੋਜਨਾ: ਹਰ ਪਰਿਵਾਰ ਨੂੰ ₹10 ਲੱਖ ਦਾ ਮੁਫ਼ਤ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ: ਹਰ ਪਰਿਵਾਰ ਨੂੰ ₹10 ਲੱਖ ਦਾ ਮੁਫ਼ਤ ਇਲਾਜ

ਪੰਜਾਬ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਇਲਾਜ ਦੇ ਵਧਦੇ ਖ਼ਰਚੇ ਤੋਂ ਰਾਹਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪੈਸਿਆਂ ਦੀ ਕਮੀ ਕਾਰਨ ਕਿਸੇ ਵੀ ਪਰਿਵਾਰ ਨੂੰ ਇਲਾਜ ਕਰਵਾਉਣ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਯੋਜਨਾ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਯੂਨੀਵਰਸਲ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਯੋਜਨਾ ਰਾਹੀਂ ਪੰਜਾਬ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ, ਤਾਂ ਜੋ ਲੋਕਾਂ ਨੂੰ ਕਿਫਾਇਤੀ ਸਿਹਤ ਸੇਵਾਵਾਂ ਮਿਲ ਸਕਣ ਅਤੇ ਮੈਡੀਕਲ ਐਮਰਜੈਂਸੀ ਜਾਂ ਵੱਡੇ ਇਲਾਜ ਦੌਰਾਨ ਪਰਿਵਾਰਾਂ ਉੱਤੇ ਪੈਣ ਵਾਲਾ ਵਿੱਤੀ ਬੋਝ ਘਟਾਇਆ ਜਾ ਸਕੇ।

2,356 ਤਰ੍ਹਾਂ ਦੇ ਇਲਾਜ ਪੈਕੇਜਾਂ ਨੂੰ ਕੀਤਾਕਵਰ

ਇਸ ਯੋਜਨਾ ਤਹਿਤ 2,356 ਤਰ੍ਹਾਂ ਦੇ ਇਲਾਜ ਪੈਕੇਜਾਂ ਨੂੰ ਕਵਰ ਕੀਤਾ ਗਿਆ ਹੈ। ਇਸ ਨਾਲ ਲੋੜਵੰਦ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸੁਰੱਖਿਆ ਮਿਲਦੀ ਹੈ। ਯੋਜਨਾ ਦੀ ਇੱਕ ਖ਼ਾਸ ਗੱਲ ਇਹ ਹੈ ਕਿ ਲਾਭਪਾਤਰੀ ਸੂਚੀਬੱਧ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਕਰਵਾ ਸਕਦੇ ਹਨ। ਇਸ ਦਾ ਮਤਲਬ ਹੈ ਕਿ ਯੋਜਨਾ ਅਧੀਨ ਮਨਜ਼ੂਰ ਇਲਾਜ ਲਈ ਮਰੀਜ਼ ਨੂੰ ਹਸਪਤਾਲ ਵਿੱਚ ਸਿੱਧਾ ਖ਼ਰਚਾ ਅਦਾ ਕਰਨ ਦੀ ਲੋੜ ਨਹੀਂ ਪੈਂਦੀ।

ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਕਰਵਾਉਣ ਦੀ ਸਹੂਲਤ ਮਿਲਦੀ ਹੈ। ਇਹ ਯੋਜਨਾ ਅਪਡੇਟ ਕੀਤੇ ਗਏ ਐੱਚ. ਬੀ. ਪੀ2.2 ਫਰੇਮਵਰਕ ਤਹਿਤ ਚਲਾਈ ਜਾ ਰਹੀ ਹੈ। ਇਸ ਵਿੱਚ 930 ਸੂਚੀਬੱਧ ਹਸਪਤਾਲਾਂ ਰਾਹੀਂ 2,356 ਇਲਾਜ ਪੈਕੇਜਾਂ ਨੂੰ ਕਵਰ ਕੀਤਾ ਗਿਆ ਹੈ। ਇਨ੍ਹਾਂ ਹਸਪਤਾਲਾਂ ਵਿੱਚ 705 ਨਿੱਜੀ ਅਤੇ 225 ਸਰਕਾਰੀ ਹਸਪਤਾਲ ਸ਼ਾਮਲ ਹਨ। ਇਹ ਸਾਰੇ ਹਸਪਤਾਲ ਸੂਬੇ ਭਰ ਵਿੱਚ ਲੋਕਾਂ ਨੂੰ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਲੱਖਾਂ ਪਰਿਵਾਰਾਂ ਨੂੰ ਮਿਲ ਰਿਹਾ ਲਾਭ

ਇਸ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1.28 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਲਗਭਗ 55.33 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਯੋਗ ਵਸਨੀਕ ਬਿਨਾਂ ਕਿਸੇ ਪਹਿਲਾਂ ਤੋਂ ਅਪਾਇੰਟਮੈਂਟ ਲਏ ਕਾਮਨ ਸਰਵਿਸ ਸੈਂਟਰਾਂ (CSC), ਸੇਵਾ ਕੇਂਦਰਾਂ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਲਗਾਏ ਜਾ ਰਹੇ ਸਰਕਾਰੀ ਰਜਿਸਟ੍ਰੇਸ਼ਨ ਕੈਂਪਾਂ ਰਾਹੀਂ ਆਪਣਾ ਨਾਮ ਦਰਜ ਕਰਵਾ ਸਕਦੇ ਹਨ।

8 ਜਨਵਰੀ 2026 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੁੱਲ 4,07,235ਵਿਲੱਖਣ ਲਾਭਪਾਤਰੀ ਇਲਾਜ ਕਰਵਾ ਚੁੱਕੇ ਹਨ। ਇਸ ਦੌਰਾਨ ਕੁੱਲ 8,48,450 ਇਲਾਜ ਦੇ ਕੇਸ ਦਰਜ ਕੀਤੇ ਗਏ ਹਨ। ਯੋਜਨਾ ਤਹਿਤ ਮੁਹੱਈਆ ਕਰਵਾਏ ਗਏ ਇਲਾਜ ਦੀ ਕੁੱਲ ਕੀਮਤ 1,533.72 ਕਰੋੜ ਰੁਪਏ ਬਣਦੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments