Homeराज्यपंजाबਪੰਜਾਬ ਵਿੱਚ ਹਾਈਟੈੱਕ ਐਂਬੂਲੈਂਸ ਸੇਵਾ ਦਾ ਵਿਸਥਾਰ, ਮਰੀਜ਼ਾਂ ਨੂੰ ਸਮੇਂ ਸਿਰ ਬਿਹਤਰ...

ਪੰਜਾਬ ਵਿੱਚ ਹਾਈਟੈੱਕ ਐਂਬੂਲੈਂਸ ਸੇਵਾ ਦਾ ਵਿਸਥਾਰ, ਮਰੀਜ਼ਾਂ ਨੂੰ ਸਮੇਂ ਸਿਰ ਬਿਹਤਰ ਇਲਾਜ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਹਤ ਪ੍ਰਬੰਧ ਨੂੰ ਬਿਹਤਰ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਹਾਈਟੈੱਕ ਐਂਬੂਲੈਂਸ ਸੇਵਾ ਦਾ ਵਿਸਥਾਰ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਮੈਡੀਕਲ ਐਮਰਜੈਂਸੀ ਦੌਰਾਨ ਮਰੀਜ਼ ਦੀ ਜਾਨ ਬਚਾਉਣ ਲਈ ਸਮੇਂ ਸਿਰ ਇਲਾਜ ਮਿਲਣਾ ਬਹੁਤ ਮਹੱਤਵਪੂਰਨ ਹੁੰਦਾ ਹੈ। ਸੜਕ ਹਾਦਸੇ, ਦਿਲ ਦਾ ਦੌਰਾ ਜਾਂ ਹੋਰ ਗੰਭੀਰ ਸਿਹਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਐਂਬੂਲੈਂਸ ਦੀ ਸਮੇਂ ਸਿਰ ਪਹੁੰਚ ਮਰੀਜ਼ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।

ਐਂਬੂਲੈਂਸ ਸੇਵਾ ਤਹਿਤ ਸ਼ਹਿਰੀ ਖੇਤਰਾਂ ਵਿੱਚ 15 ਮਿੰਟਾਂ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਅੰਦਰ ਐਂਬੂਲੈਂਸ ਪਹੁੰਚਦੀ ਹੈ। ਇਸ ਦਾ ਮਕਸਦ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਐਮਰਜੈਂਸੀ ਦੌਰਾਨ ਸਮੇਂ ਸਿਰ ਸਿਹਤ ਸਹਾਇਤਾ ਮੁਹੱਈਆ ਕਰਵਾਉਣਾ ਹੈ।

ਆਧੁਨਿਕ ਸਹੂਲਤਾਂ ਨਾਲ ਲੈਸ ਹਨ ਐਂਬੂਲੈਂਸਾਂ

ਨਵੇਂ ਫਲੀਟ ਵਿੱਚ ਸ਼ਾਮਲ ਕੀਤੀਆਂ ਗਈਆਂ ਹਾਈਟੈੱਕ ਐਂਬੂਲੈਂਸਾਂ ਵਿੱਚ ਆਧੁਨਿਕ ਜੀਵਨ ਰੱਖਿਅਕ ਸਿਹਤ ਸਹੂਲਤਾਂ ਮੌਜੂਦ ਹਨ। ਇਨ੍ਹਾਂ ਸਹੂਲਤਾਂ ਦਾ ਮਕਦਸ ਮਰੀਜ਼ ਨੂੰ ਹਸਪਤਾਲ ਪਹੁੰਚਾਉਣ ਤੋਂ ਪਹਿਲਾਂ ਹੀ ਲੋੜੀਂਦੀ ਮੁੱਢਲੀ ਅਤੇ ਐਮਰਜੈਂਸੀ ਡਾਕਟਰੀ ਸਹਾਇਤਾ ਦੇਣਾ ਹੈ।

ਐਂਬੂਲੈਂਸ ਵਿੱਚ ਮੌਜੂਦ ਸਿਹਤ ਸਹੂਲਤਾਂ ਦੀ ਮਦਦ ਨਾਲ ਮਰੀਜ਼ ਦੀ ਹਾਲਤ ਨੂੰ ਸੰਭਾਲਣ ਅਤੇ ਹਸਪਤਾਲ ਤੱਕ ਪਹੁੰਚਣ ਦੌਰਾਨ ਜ਼ਰੂਰੀ ਦੇਖਭਾਲ ਮੁਹੱਈਆ ਕਰਵਾਉਣ ਵਿੱਚ ਮਦਦ ਮਿਲ ਰਹੀ ਹੈ।

ਕੰਟਰੋਲ ਰੂਮ ਅਤੇ GPS ਤਕਨੀਕ ਨਾਲ ਨਿਗਰਾਨੀ

ਐਂਬੂਲੈਂਸ ਸੇਵਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਨ੍ਹਾਂ ਵਾਹਨਾਂ ਨੂੰ ਇੱਕ ਕੇਂਦਰੀ ਕੰਟਰੋਲ ਰੂਮ ਨਾਲ ਜੋੜਿਆ ਗਿਆ ਹੈ। GPS ਤਕਨੀਕ ਦੀ ਮਦਦ ਨਾਲ ਐਂਬੂਲੈਂਸਾਂ ਦੀ ਸਥਿਤੀ ਨੂੰ ਟ੍ਰੈਕ ਕੀਤਾ ਜਾ ਸਕਦਾ ਹੈ। ਇਸ ਨਾਲ ਐਮਰਜੈਂਸੀ ਕਾਲ ਮਿਲਣ ’ਤੇ ਮਰੀਜ਼ ਦੇ ਨੇੜੇ ਮੌਜੂਦ ਐਂਬੂਲੈਂਸ ਦੀ ਪਛਾਣ ਕਰਨ ਅਤੇ ਉਸ ਨੂੰ ਘਟਨਾ ਵਾਲੀ ਥਾਂ ’ਤੇ ਭੇਜਣ ਵਿੱਚ ਮਦਦ ਮਿਲਦੀ ਹੈ।

ਇਸ ਤਰ੍ਹਾਂ ਤਕਨੀਕ ਦੀ ਵਰਤੋਂ ਨਾਲ ਐਂਬੂਲੈਂਸ ਸੇਵਾ ਦੇ ਪ੍ਰਬੰਧ ਅਤੇ ਨਿਗਰਾਨੀ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਖ਼ਾਸ ਕਰਕੇ ਉਨ੍ਹਾਂ ਹਾਲਾਤ ਵਿੱਚ ਇਹ ਪ੍ਰਬੰਧ ਮਹੱਤਵਪੂਰਨ ਹੈ, ਜਦੋਂ ਇੱਕੋ ਸਮੇਂ ਕਈ ਥਾਵਾਂ ਤੋਂ ਐਮਰਜੈਂਸੀ ਕਾਲਾਂ ਆਉਂਦੀਆਂ ਹਨ।

ਸੜਕ ਸੁਰੱਖਿਆ ਫੋਰਸ ਨਾਲ ਵੀ ਜੋੜੀ ਐਂਬੂਲੈਂਸ ਸੇਵਾ

ਪੰਜਾਬ ਵਿੱਚ ਐਂਬੂਲੈਂਸ ਸੇਵਾ ਨੂੰ ਸੜਕ ਸੁਰੱਖਿਆ ਫੋਰਸ ਨਾਲ ਵੀ ਜੋੜਿਆ ਗਿਆ ਹੈ। ਸੜਕ ਹਾਦਸਿਆਂ ਦੌਰਾਨ ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਇਹ ਤਾਲਮੇਲ ਅਹਿਮ ਹੈ। ਹਾਦਸੇ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਜਲਦੀ ਹਸਪਤਾਲ ਪਹੁੰਚਾਉਣਾ ਉਸ ਦੀ ਜਾਨ ਬਚਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ।

ਐਮਰਜੈਂਸੀ ਐਂਬੂਲੈਂਸ ਸੇਵਾ ਲਈ ਲੋਕ 108 ਹੈਲਪਲਾਈਨ ’ਤੇ ਕਾਲ ਕਰ ਸਕਦੇ ਹਨ।

ਆਧੁਨਿਕ ਐਂਬੂਲੈਂਸ ਸੇਵਾ ਰਾਹੀਂ ਹੁਣ ਤੱਕ ਹਜ਼ਾਰਾਂ ਮਰੀਜ਼ਾਂ ਨੂੰ ਸਹਾਇਤਾ ਮਿਲ ਚੁੱਕੀ ਹੈ। ਨਵੇਂ ਫਲੀਟ ਦੇ ਸ਼ਾਮਲ ਹੋਣ ਨਾਲ ਸੂਬੇ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦੀ ਸਮਰੱਥਾ ਵਧਾਉਣ ਅਤੇ ਮਰੀਜ਼ਾਂ ਤੱਕ ਸਮੇਂ ਸਿਰ ਇਲਾਜ ਪਹੁੰਚਾਉਣ ਵਿੱਚ ਮਦਦ ਮਿਲ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments