ਪੰਜਾਬ ਵਿੱਚ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੇ ਸਮਾਜਿਕ ਸਨਮਾਨ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦਾ ਮੁੱਖ ਮਕਸਦ ਯੋਗ ਔਰਤਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਆਪਣੇ ਖ਼ਰਚਿਆਂ ਸਬੰਧੀ ਫ਼ੈਸਲੇ ਲੈਣ ਵਿੱਚ ਮਦਦ ਕਰਨਾ ਹੈ। ਇਸ ਰਾਹੀਂ ਸਰਕਾਰ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਉਤਸ਼ਾਹਿਤ ਕਰਨ ਅਤੇ ਪਰਿਵਾਰ ਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ, ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਂਦੀ ਹੈ। ਇਸ ਨਾਲ ਪੈਸੇ ਸਿੱਧੇ ਮਹਿਲਾਵਾਂ ਤੱਕ ਪਹੁੰਚਦੇ ਹਨ ਅਤੇ ਉਹ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਰਾਸ਼ੀ ਦੀ ਵਰਤੋਂ ਕਰਰਹੀਆਂ ਹਨ।
ਔਰਤਾਂ ਦੀ ਆਰਥਿਕ ਆਤਮ-ਨਿਰਭਰਤਾ ਵੱਲ ਕਦਮ
ਅਕਸਰ ਘਰ ਦੀਆਂ ਔਰਤਾਂ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਂਦੀਆਂ ਹਨ, ਪਰ ਉਨ੍ਹਾਂ ਕੋਲ ਆਪਣੀ ਆਮਦਨ ਦਾ ਕੋਈ ਨਿਯਮਤ ਸਾਧਨ ਨਹੀਂ ਹੁੰਦਾ। ਅਜਿਹੇ ਵਿੱਚ ਹਰ ਮਹੀਨੇ ਮਿਲਣ ਵਾਲੀ ਵਿੱਤੀ ਸਹਾਇਤਾ ਉਨ੍ਹਾਂ ਲਈ ਮਦਦਗਾਰ ਸਾਬਤ ਹੋ ਰਹੀ ਹੈ। ਇਸ ਰਕਮ ਨਾਲ ਔਰਤਾਂ ਆਪਣੀਆਂ ਨਿੱਜੀ ਲੋੜਾਂ, ਦਵਾਈਆਂ, ਘਰੇਲੂ ਖ਼ਰਚਿਆਂ ਜਾਂ ਹੋਰ ਜ਼ਰੂਰੀ ਕੰਮਾਂ ਵਿੱਚ ਇਸ ਦੀ ਵਰਤੋਂ ਕਰ ਰਹੀਆਂਹਨ। ਇਸ ਦਾ ਇੱਕ ਅਹਿਮਪੱਖ ਇਹ ਵੀ ਹੈ ਕਿ ਔਰਤਾਂ ਨੂੰ ਆਪਣੇ ਪੈਸਿਆਂ ਦੀ ਵਰਤੋਂ ਬਾਰੇ ਫ਼ੈਸਲਾ ਲੈਣ ਦਾ ਮੌਕਾ ਮਿਲਰਿਹਾ ਹੈ।
ਯੋਜਨਾ ਨੂੰ ਘਰ-ਘਰ ਪਹੁੰਚਾਉਣ ਲਈ ਉਪਰਾਲੇ
ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਬਾਰੇ ਜਾਣਕਾਰੀ ਸੂਬੇ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਦਿੱਤੀ ਗਈ ਜਾਣਕਾਰੀ ਅਨੁਸਾਰ, ਯੋਜਨਾ ਦੇ ਪ੍ਰਚਾਰ ਅਤੇ ਰਜਿਸਟ੍ਰੇਸ਼ਨ ਵਿੱਚ ਸਹਾਇਤਾ ਲਈ 2 ਲੱਖ ਤੋਂ ਵੱਧ ‘ਮਹਿਲਾ ਸਤਿਕਾਰ ਸਖੀਆਂ’ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਦਾ ਉਦੇਸ਼ ਮਹਿਲਾਵਾਂ ਨੂੰ ਯੋਜਨਾ ਬਾਰੇ ਜਾਣਕਾਰੀ ਦੇਣਾ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਮਦਦ ਕਰਨਾ ਹੈ। ਇਸ ਤਰ੍ਹਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿਣ ਵਾਲੀਆਂ ਔਰਤਾਂ ਤੱਕ ਯੋਜਨਾ ਦੀ ਜਾਣਕਾਰੀ ਪਹੁੰਚਾਉਣ ਵਿੱਚ ਸਹਾਇਤਾ ਮਿਲ ਰਹੀ ਹੈ।
ਲੱਖਾਂ ਮਹਿਲਾਵਾਂ ਨੂੰ ਯੋਜਨਾ ਨਾਲ ਜੋੜਨ ਦਾ ਟੀਚਾ
ਸੂਬੇ ਵਿੱਚ ਹੁਣ ਤੱਕ 80 ਲੱਖ ਤੋਂ ਵੱਧ ਮਹਿਲਾਵਾਂ ਇਸ ਯੋਜਨਾ ਤਹਿਤ ਰਜਿਸਟਰਡ ਹੋ ਚੁੱਕੀਆਂ ਹਨ ਅਤੇ 3,934ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ। ਇਹ ਅੰਕੜੇ ਯੋਜਨਾ ਦੇ ਵਿਸਥਾਰ ਅਤੇ ਮਹਿਲਾਵਾਂ ਤੱਕ ਵਿੱਤੀ ਸਹਾਇਤਾ ਪਹੁੰਚਾਉਣ ਦੇ ਯਤਨਾਂ ਨੂੰ ਦਰਸਾਉਂਦੇ ਹਨ।
ਮਹਿਲਾਵਾਂ ਦੇ ਸਨਮਾਨ ਅਤੇ ਆਤਮ-ਵਿਸ਼ਵਾਸ ਵੱਲ ਕਦਮ
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਉਦੇਸ਼ ਪੰਜਾਬ ਦੀਆਂ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਾ ਹੈ। ਇਸ ਯੋਜਨਾ ਦੀ ਸਫ਼ਲਤਾ ਲਈ ਪਾਰਦਰਸ਼ੀ ਪ੍ਰਬੰਧ, ਸਮੇਂ ਸਿਰ ਭੁਗਤਾਨ ਅਤੇ ਯੋਗ ਲਾਭਪਾਤਰੀਆਂ ਤੱਕ ਸਹਾਇਤਾ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਜੇਕਰ ਮਹਿਲਾਵਾਂ ਨੂੰ ਇਹ ਸਹਾਇਤਾ ਲਗਾਤਾਰ ਮਿਲਦੀ ਰਹਿੰਦੀ ਹੈ, ਤਾਂ ਇਹ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਅਤੇ ਆਰਥਿਕ ਫ਼ੈਸਲਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਵਧਾਉਣ ਵਿੱਚ ਮਦਦ ਕਰ ਸਕਦੀ ਹੈ। ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਸੁਤੰਤਰਤਾ ਅਤੇ ਆਤਮ-ਸਨਮਾਨ ਨਾਲ ਜੁੜੀ ਇੱਕ ਮਹੱਤਵਪੂਰਨ ਪਹਿਲ ਵਜੋਂ ਦੇਖੀ ਜਾ ਰਹੀ ਹੈ।

