ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨਵੇਂ ਉਦਯੋਗ ਲਿਆਉਣ, ਕਾਰੋਬਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਪੰਜਾਬ ਨੂੰ ਸਨਅਤੀ ਖੇਤਰ ਵਿੱਚ ਅੱਗੇ ਲਿਜਾਣ ਦੇ ਨਾਲ-ਨਾਲ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਵੀ ਹੈ। ਇਸੇ ਦਿਸ਼ਾ ਵਿੱਚ ਕਈ ਵੱਡੀਆਂ ਕੌਮੀ ਅਤੇ ਕੌਮਾਂਤਰੀ ਕੰਪਨੀਆਂ ਵੱਲੋਂ ਪੰਜਾਬ ਵਿੱਚ ਕਰੀਬ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਦੀ ਯੋਜਨਾ ਬਣਾਈ ਗਈ ਹੈ।
ਪੰਜਾਬ ਵਿੱਚ ਨਿਵੇਸ਼ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਦੇਸ਼ਾਂ ਦੇ ਦੌਰੇ ਕੀਤੇ ਗਏ ਹਨ। ਉਹ ਜਾਪਾਨ, ਦੱਖਣੀ ਕੋਰੀਆ, ਨੀਦਰਲੈਂਡ ਅਤੇ ਫਿਨਲੈਂਡ ਦਾ ਦੌਰਾ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਜਰਮਨੀ ਵੀ ਗਏ ਸਨ। ਇਨ੍ਹਾਂ ਦੌਰਿਆਂ ਦਾ ਮੁੱਖ ਉਦੇਸ਼ ਵਿਦੇਸ਼ੀ ਕੰਪਨੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਾ ਹੈ।
ਸਰਕਾਰ ਦੀ ਕੋਸ਼ਿਸ਼ ਹੈ ਕਿ ਵਿਦੇਸ਼ੀ ਕੰਪਨੀਆਂ ਪੰਜਾਬ ਵਿੱਚ ਆਪਣੇ ਉਦਯੋਗ ਸਥਾਪਿਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲਣ।
ਲੁਧਿਆਣਾ ਵਿੱਚ ਨਵੇਂ ਉਦਯੋਗਿਕ ਪ੍ਰੋਜੈਕਟ
ਪੰਜਾਬ ਵਿੱਚ ਸਨਅਤੀ ਵਿਕਾਸ ਦੀ ਗੱਲ ਕਰਦਿਆਂ ਲੁਧਿਆਣਾ ਦਾ ਨਾਮ ਵੀ ਮਹੱਤਵਪੂਰਨ ਹੈ। ਲੁਧਿਆਣਾ ਵਿੱਚ ਟਾਟਾ ਸਟੀਲ ਦਾ ਨਵਾਂ ਪਲਾਂਟ ਸ਼ੁਰੂ ਹੋਣਾ ਸੂਬੇ ਦੇ ਉਦਯੋਗਿਕ ਖੇਤਰ ਲਈ ਇੱਕ ਅਹਿਮ ਕਦਮ ਹੈ। ਇਸ ਤੋਂ ਇਲਾਵਾ, ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਵਿੱਚ ਵਰਧਮਾਨ-ਆਈਚੀ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਸੀ।
ਇਸ ਤਰ੍ਹਾਂ ਦੇ ਨਵੇਂ ਪ੍ਰੋਜੈਕਟਾਂ ਨਾਲ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਮਜ਼ਬੂਤੀ ਮਿਲ ਰਹੀ ਹੈ। ਨਵੇਂ ਪਲਾਂਟਾਂ ਦੀ ਸਥਾਪਨਾ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀਆਂ ਸੰਭਾਵਨਾਵਾਂ ਵਧੀਆਂ ਹਨ। ਇਸ ਦੇ ਨਾਲ ਹੀ ਟਰਾਂਸਪੋਰਟ, ਸਪਲਾਈ, ਮਸ਼ੀਨਰੀ ਅਤੇ ਹੋਰ ਸੇਵਾਵਾਂ ਨਾਲ ਜੁੜੇ ਕਾਰੋਬਾਰਾਂ ਨੂੰ ਵੀ ਲਾਭ ਮਿਲਰਿਹਾ ਹੈ।
ਨਵੀਂ ਇੰਡਸਟਰੀਅਲ ਪਾਲਿਸੀ ਨਾਲ ਕਾਰੋਬਾਰ ਨੂੰ ਉਤਸ਼ਾਹ
ਪੰਜਾਬ ਵਿੱਚ ਉਦਯੋਗ ਸਥਾਪਿਤ ਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਸਰਕਾਰ ਵੱਲੋਂ ਨਵੀਂ ਇੰਡਸਟਰੀਅਲ ਪਾਲਿਸੀ ਲਿਆਂਦੀ ਗਈ ਹੈ। ਇਸ ਦਾ ਮਕਸਦ ਉਦਯੋਗਪਤੀਆਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰ ਮਾਹੌਲ ਦੇਣਾ ਅਤੇ ਸਰਕਾਰੀ ਪ੍ਰਕਿਰਿਆਵਾਂ ਵਿੱਚ ਲੱਗਣ ਵਾਲਾ ਸਮਾਂ ਘਟਾਉਣਾ ਹੈ।
ਇਸ ਦੇ ਤਹਿਤ ਵੱਖ- ਵੱਖ ਵਿਭਾਗਾਂ ਨਾਲ ਜੁੜੀਆਂ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਲਈਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਅਤੇ ਸਮੇਂ ਸਿਰ ਪ੍ਰਵਾਨਗੀਆਂ ਤੇ ਜੋਰ ਦਿੱਤਾ ਗਿਆ ਹੈ।
ਇਨਵੈਸਟ ਪੰਜਾਬ ਸੰਮੇਲਨ ਰਾਹੀਂ ਨਿਵੇਸ਼ਕਾਂ ਨੂੰ ਸੱਦਾ
ਪੰਜਾਬ ਸਰਕਾਰ ਵੱਲੋਂ ਇਨਵੈਸਟ ਪੰਜਾਬ ਸੰਮੇਲਨ ਵਰਗੇ ਪ੍ਰੋਗਰਾਮ ਵੀ ਕਰਵਾਏ ਗਏ ਹਨ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਦੇਸ਼-ਵਿਦੇਸ਼ ਦੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ ਜਾਂਦਾ ਹੈ। ਸਰਕਾਰ ਵੱਲੋਂ ਵੱਡੇ ਉਦਯੋਗਪਤੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸੂਬੇ ਵਿੱਚ ਉਪਲਬਧ ਮੌਕਿਆਂ ਬਾਰੇ ਜਾਣੂ ਕਰਵਾਇਆਗਿਆ ਹੈ।
ਪੰਜਾਬ ਵਿੱਚ ਵਧਦਾ ਨਿਵੇਸ਼ ਸੂਬੇ ਦੀ ਆਰਥਿਕ ਤਰੱਕੀ ਲਈ ਮਹੱਤਵਪੂਰਨ ਹੈ। ਪੰਜਾਬ ਸਰਕਾਰ ਵੱਲੋਂ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਨਾਲ ਸੂਬੇ ਵਿੱਚ ਨਵੇਂ ਮੌਕੇ ਪੈਦਾ ਹੋਣ ਦੀਆਂ ਸੰਭਾਵਨਾਵਾਂ ਵਧ ਰਹੀਆਂ ਹਨ। ਨਵੇਂ ਉਦਯੋਗ, ਬਿਹਤਰ ਕਾਰੋਬਾਰੀ ਸਹੂਲਤਾਂ ਅਤੇ ਰੁਜ਼ਗਾਰ ਦੇ ਵਧਦੇ ਮੌਕੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾਨਿਭਾਅ ਸਕਦੇ ਹਨ।

